ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਸਹਿਯੋਗ ਨਾਲ ਵੱਖ-ਵੱਖ ਆਂਕਾਲੌਜੀ, ਰੇਡੀਓਲੌਜੀ, ਕੀਮੋਥੈਰੇਪੀ, ਰੇਡੀਏਸ਼ਨ ਥੈਰੇਪੀ ਆਦਿ ਦੀਆਂ ਓਪੀਡੀ ਵਰਗੀਆਂ ਵਿਸ਼ਵ ਪੱਧਰੀ ਅਤਿ ਆਧੁਨਿਕ ਸਹੂਲਤਾਂ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਮੁੱਲਾਂਪੁਰ, ਮੈਡੀਸਿਟੀ, ਨਿਊ ਚੰਡੀਗੜ੍ਹ, ਵਿਖੇ ਸਮਰਪਿਤ ਕਰਦੀ ਹੈ।
ਸੁਖਬੀਰ ਸਿੰਘ ਬਾਦਲ :- ਅੱਜ ਦੇ ਦਿਨ ਲਈ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਮੁਬਾਰਕਾਂ। ਸਾਲ 2012 ਵਿੱਚ ਸ. ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਜੋ ਬੀਜ ਬੀਜਿਆ ਗਿਆ ਸੀ, ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਵੱਲੋਂ ਹੋਮੀ ਭਾਭਾ ਕੈਂਸਰ ਰਿਸਰਚ ਸੈਂਟਰ ਨੂੰ ਫ਼ਲ ਦੇ ਰੂਪ ਵਿੱਚ ਲੋਕ ਅਰਪਣ ਕੀਤਾ ਜਾ ਰਿਹਾ ਹੈ। ਮੈਨੂੰ ਪੂਰਾ ਵਿਸਵਾਸ਼ ਹੈ ਕਿ ਪੰਜਾਬ ਵਿੱਚ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਨਜਿੱਠਣ ਲਈ ਇਹ ਹਸਪਤਾਲ ਵੱਧ ਚੜ੍ਹ ਕੇ ਆਪਣੀਆਂ ਬੇਹਤਰੀਨ ਸੇਵਾਵਾਂ ਦੇਵੇਗਾ।
Comments